News, Views and Information about NRIs.

A NRI Sabha of Canada's trusted source of News & Views for NRIs around the World.



July 24, 2011

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ


ਮੈਲਬੌਰਨ, 24 ਜੁਲਾਈ (ਸਰਤਾਜ ਸਿੰਘ ਧੌਲ)-ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਬਲੈਕਬਰਨ ਵਿਖੇ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਗੁਰੂ ਘਰ ਤੇ ਜਨਰਲ ਸਕੱਤਰ ਸ: ਜੰਗ ਪਨੂੰ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਹੁੰਚੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਭਾਈ ਗੁਰਸੇਵਕ ਸਿੰਘ ਵੱਲੋਂ ਤੇ ਗੁਰਦੁਆਰਾ ਸਾਹਿਬ ਦੇ ਜਥੇ: ਭਾਈ ਇੰਦਰਜੀਤ ਸਿੰਘ ਸਾਜਨ ਵੱਲੋਂ ਵੀ ਵਿਚਾਰਾਂ ਨਾਲ ਹਾਜ਼ਰੀ ਲੁਆਈ। ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ: ਦਵਿੰਦਰ ਸਿੰਘ ਬੇਦੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

No comments:

Post a Comment