News, Views and Information about NRIs.

A NRI Sabha of Canada's trusted source of News & Views for NRIs around the World.



September 4, 2011

ਪੰਜਾਬ ਦੇ ਵਿਕਾਸ 'ਚ ਪ੍ਰਵਾਸੀ ਪੰਜਾਬੀਆਂ ਦਾ ਅਹਿਮ ਯੋਗਦਾਨ

ਐਡਮਿੰਟਨ, 4 ਸਤੰਬਰ (ਵਤਨਦੀਪ ਸਿੰਘ ਗਰੇਵਾਲ)-ਪੰਜਾਬ ਦੇ ਪਿੰਡ-ਪਿੰਡ ਵਿਚ ਹੋ ਰਹੇ ਸੱਭਿਆਚਾਰਕ ਤੇ ਖੇਡ ਮੇਲੇ ਸਭ ਪ੍ਰਵਾਸੀਆਂ ਦੀ ਦੇਣ ਹਨ। ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਵਿਚ ਵੀ ਪ੍ਰਵਾਸੀ ਪੰਜਾਬੀਆਂ ਨੇ ਅਹਿਮ ਯੋਗਦਾਨ ਪਾਇਆ ਹੈ। ਇਹ ਵਿਚਾਰ ਜਥੇਦਾਰ ਜਗਜੀਤ ਸਿੰਘ ਦਾਖਾ ਡਾਇਰੈਕਟਰ, ਵੇਰਕਾ ਮਿਲਕ ਪਲਾਂਟ, ਲੁਧਿਆਣਾ ਨੇ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਰੱਖੇ ਗਏ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਵਿਧਾਨ ਸਭਾ ਚੋਣਾਂ ਵਿਚ ਸ: ਪ੍ਰਕਾਸ਼ ਸਿੰਘ ਬਾਦਲ ਤੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਵੱਡੀ ਜਿੱਤ ਹਾਸਿਲ ਕਰੇਗਾ। ਇਸ ਮੌਕੇ ਉੱਘੇ ਬਿਜ਼ਨੈਸਮੈਨ ਤੇ ਅਲਬਰਟਾ ਕਬੱਡੀ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ: ਗੁਰਚਰਨ ਸਿੰਘ ਧਾਲੀਵਾਲ ਰਣਸ਼ੀਹ ਕਲਾਂ ਤੇ ਹੋਰਨਾਂ ਅਹੁਦੇਦਾਰਾਂ ਨੇ ਸ: ਦਾਖਾ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ। ਇਸ ਮੌਕੇ ਫੈਡਰੇਸ਼ਨ ਦੇ ਚੇਅਰਮੈਨ ਪ੍ਰਿਤਪਾਲ ਸਿੰਘ ਸੇਖੋਂ, ਪਰਵੰਤ ਸਿੰਘ ਦਾਖਾ, ਬਲਕਰਮਜੀਤ ਸਿੰਘ, ਸੋਨੀ ਦੋਧਰ, ਯੁਵਰਾਜ ਬਾਵਾ ਗਿੱਲ, ਗੁਰਿੰਦਰ ਖੋਸਾ, ਸੁਖਦਰਸ਼ਨ ਪੰਨੂ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।

No comments:

Post a Comment