News, Views and Information about NRIs.

A NRI Sabha of Canada's trusted source of News & Views for NRIs around the World.



December 14, 2011

ਬਾਦਲ ਸਰਕਾਰ ਨੇ ਪ੍ਰਵਾਸੀਆਂ ਨੂੰ ਹਮੇਸ਼ਾਂ ਗੈਰ ਸਮਝਿਆ-ਮਾਂਗਟ

ਐਡਮਿੰਟਨ, 14 ਦਸੰਬਰ-''ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਨੇ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ ਪਰ ਬਾਦਲ ਸਰਕਾਰ ਨੇ ਪ੍ਰਵਾਸੀਆਂ ਨੂੰ ਹਮੇਸ਼ਾਂ ਗੈਰ ਹੀ ਸਮਝਿਆ ਹੈ।'' ਇਹ ਵਿਚਾਰ ਐਡਮਿੰਟਨ ਤੋਂ ਸੀਨੀਅਰ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਧੰਨਾ ਮਾਂਗਟ ਨੇ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾਂ ਪੰਜਾਬ ਅੰਦਰ ਪ੍ਰਵਾਸੀਆਂ ਦੀਆਂ ਜਾਇਦਾਦਾਂ 'ਤੇ ਕਬਜ਼ੇ, ਝਗੜੇ, ਲੁੱਟਾ-ਖੋਹਾਂ ਤੇ ਕੁੱਟ ਮਾਰ ਦੀਆਂ ਘਟਨਾਵਾਂ ਕਾਰਨ ਅੱਜ ਵਿਦੇਸ਼ਾਂ 'ਚ ਵਸਦੇ ਪੰਜਾਬੀ ਆਪਣੇ ਪਿੰਡ ਜਾਣ ਤੋਂ ਵੀ ਕੰਨੀ ਕਤਰਾਉਣ ਲੱਗੇ ਹਨ। ਪ੍ਰਵਾਸੀਆਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਹੀ ਹਨ। ਉਨ੍ਹਾਂ ਕਿਹਾ ਪ੍ਰਵਾਸੀਆਂ ਦੀ ਪੰਜਾਬ ਅੰਦਰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦਾ ਰਾਜ ਲਿਆਉਣਾ ਜ਼ਰੂਰੀ ਹੈ।

No comments:

Post a Comment