ਲੰਡਨ, 3 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਜਿੰਦਰ ਸਿੰਘ ਰਾਜਾ, ਸੁਖਜਿੰਦਰ ਸਿੰਘ ਧਾਮੀ ਬਲਾਕ ਸੰਮਤੀ ਮੈਂਬਰ ਭੋਗਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਜਦੋਂ ਵੀ ਕੇਂਦਰ 'ਚ ਆਈ ਹੈ, ਸਿੱਖਾਂ ਲਈ ਨਵੀਂ ਮੁਸ਼ਕਿਲ ਖੜ੍ਹੀ ਹੋਈ ਹੈ। ਅਨੰਦ ਮੈਰਿਜ ਐਕਟ ਅੰਗਰੇਜ਼ਾਂ ਵੇਲੇ ਬਣਾਇਆ ਗਿਆ ਸੀ, ਫਿਰ ਇਸ ਨੂੰ ਲਾਗੂ ਕਰਨ 'ਚ ਕੀ ਹਰਜ ਹੈ। ਸ: ਰਾਜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਨਵਾਂ ਵਿਵਾਦ ਪੈਦਾ ਕਰਨ ਦੇ ਜ਼ਿੰਮੇਵਾਰ ਅਤੇ ਸਿੱਖ ਕੌਮ ਅੰਦਰ ਦੁਬਿਧਾ ਪੈਦਾ ਕਰਨ ਵਾਲਿਆਂ ਨੂੰ ਲੋਕਾਂ ਸਾਹਮਣੇ ਨੰਗਾ ਕਰਨਾ ਚਾਹੀਦਾ ਹੈ। ਯੂਨਾਈਟਿਡ ਖ਼ਾਲਸਾ ਦਲ ਯੂ. ਕੇ ਦੇ ਜਨਰਲ ਸਕੱਤਰ ਸ: ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਭਾਈ ਕ੍ਰਿਪਾਲ ਸਿੰਘ ਮੱਲ੍ਹਾਬੇਦੀਆਂ ਨੇ ਪ੍ਰੈੱਸઠਬਿਆਨ 'ਚ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਅਨੰਦ ਮੈਰਿਜ ਐਕਟ ਲਾਗੂ ਕਰਨ ਤੋਂ ਇਨਕਾਰ ਕਰਨਾ ਸਿੱਖਾਂ ਨਾਲ ਸ਼ਰੇਆਮ ਧੱਕਾ ਹੈ। ਇਸੇ ਤਰ੍ਹਾਂ ਅਖੰਡ ਕੀਰਤਨੀ ਜਥਾ ਯੂ. ਕੇ. ਦੇ ਭਾਈ ਰਘਬੀਰ ਸਿੰਘ, ਜਨਰਲ ਸਕੱਤਰ ਰਾਜਿੰਦਰ ਸਿੰਘ ਪੁਰੇਵਾਲ, ਸ਼੍ਰੋਮਣੀ ਇੰਟਰਨੈਸ਼ਨਲ ਸਿੱਖ ਸੁਪਰੀਮ ਦੇ ਡਾ: ਮੇਹਰਵਾਨ ਸਿੰਘ ਤੇ ਭਾਈ ਅਮਰਜੀਤ ਸਿੰਘ ਗੁਲਸ਼ਨ ਨੇ ਵੀ ਅਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਕੀਤੀ।
No comments:
Post a Comment